
ਮੋਗਾ : ਯੂਥ ਅਗੇਸਟ ਡਰੱਗ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੇ ਬਦਲੇ ਡਿਪਟੀ ਮੈਡੀਕਲ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ੍ਰੀ ਅੰਕੁਸ਼ ਸੂਦ ਨੂੰ ਪੰਜਾਬ ਰਾਜ ਕ਼ਾਨੂਨੀ ਸੇਵਾਵਾਂ ਅਥੌਰਟੀ ਵੱਲੋਂ ਜਿਲਾ ਜੁਡੀਸ਼ਲ ਦੁਆਰਾ ਸਨਮਾਨਿਤ ਕੀਤਾ ਗਿਆ।
ਇਸ ਸਨਮਾਨ ਸਮਾਰੋਹ ਦੌਰਾਨ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ। ਉਨ੍ਹਾਂ ਨੇ ਸ੍ਰੀ ਅੰਕੁਸ਼ ਸੂਦ ਵੱਲੋਂ ਮੁਹਿੰਮ ਦੌਰਾਨ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਰਮਚਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਮਾਣਯੋਗ ਜੱਜ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ ਵਿਭਾਗ ਅਤੇ ਕ਼ਾਨੂਨੀ ਸੇਵਾਵਾਂ ਅਥੌਰਟੀ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ ਅਤੇ ਇਮਾਨਦਾਰ ਤੇ ਸਮਰਪਿਤ ਕਰਮਚਾਰੀਆਂ ਦਾ ਸਨਮਾਨ ਹੋਰਾਂ ਲਈ ਵੀ ਉਤਸ਼ਾਹ ਦਾ ਕਾਰਨ ਬਣਦਾ ਹੈ।
ਅੰਤ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾਕਟਰ ਰਾਜੇਸ਼ ਮਿੱਤਲ ਮੋਗਾ ਵੱਲੋਂ ਪੰਜਾਬ ਰਾਜ ਕ਼ਾਨੂਨੀ ਸੇਵਾਵਾਂ ਅਥੌਰਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਸਾਂਝੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ।
