ਨਹਿਰੀ ਪਾਣੀ ਤੋਂ ਲੈ ਕੇ ਮੁਫ਼ਤ ਬਿਜਲੀ ਅਤੇ ਨੌਕਰੀਆਂ ਤੱਕ, ਆਪ ਸਰਕਾਰ ਵੱਲੋਂ ਪੰਜਾਬ ਵਿੱਚ ਲੋਕ-ਪੱਖੀ ਸ਼ਾਸਨ ਬਣਾਇਆ ਜਾ ਰਿਹੈ ਯਕੀਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਇੱਕ ਲੋਕ ਮਿਲਣੀ 'ਚ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ, ਵਰਕਰਾਂ ਅਤੇ ਕਾਡਰਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਆਪਣੇ ਯਤਨ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ।ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਹੋਰ ਕਾਡਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਸਪੱਸ਼ਟ ਉਦੇਸ਼ ਨਾਲ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਪਿਛਲੀਆਂ ਸਰਕਾਰਾਂ ਦੇ ਵੱਡੇ-ਵੱਡੇ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਦਿੱਤੀ ਸੀ, ਪਰ ‘ਆਪ’ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦੋਸ਼ੀ ਠਹਿਰਾਉਣ ਦੀ ਦਰ 88 ਫ਼ੀਸਦ ਹੈ।” ਉਨ੍ਹਾਂ ਕਿਹਾ ਕਿ ਇਸ ਫੈਸਲਾਕੁੰਨ ਕਾਰਵਾਈ ਨੇ ਲੋਕਾਂ ਦਾ ...









