
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ : ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਅੱਜ ਆਖਰੀ ਦਿਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੀ ਪੱਧਰ ‘ਤੇ ਸਮਾਗਮ ਕਰਵਾਏ ਗਏ, ਜਿਸ ਵਿਚ ਦੇਸ਼ ਭਰ ਵਿਚੋਂ ਵੱਖ ਵੱਖ ਸਖਸ਼ੀਅਤਾਂ ਸ਼ਾਮਲ ਹੋਈਆਂ।
ਅੱਜ ਸਭ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸਪੁਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਰੇ ਮੰਤਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਇਸ ਤੋਂ ਬਾਅਦ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਰਾਤ ਨੂੰ ਬਹੁਤ ਹੀ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਦੌਰਾਨ ਅਸਮਾਨ ਵਿਚ ਸ਼ਹੀਦਾਂ ਦੇ ਇਤਿਹਾਸ ਨੂੰ ਡਰੋਨਾ ਰਾਹੀਂ ਸੰਗਤਾਂ ਦੇ ਰੂਪਮਾਨ ਕੀਤਾ ਗਿਆ।
