ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ।
ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ...






