ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ
ਚੰਡੀਗੜ੍ਹ, 15 ਜਨਵਰੀ : ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ ਜਨਤਕ ਸੇਵਾਵਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਸਬੰਧੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ।ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਪੰਜਾਬ ਵਿੱਚ ਯਾਤਰੀਆਂ ਦੀ ਬੱਸ ਸੇਵਾਵਾਂ ਤੱਕ ਆਸਾਨ ਪਹੁੰਚ ਦੇ ਤਰੀਕਿਆਂ ਵਿੱਚ ਇੱਕ ਅਹਿਮ ਸੁਧਾਰ ਹੈ। ਇਸ ਸੁਧਾਰ ਸਦਕਾ, ਯਾਤਰੀ ਵੱਖ-ਵੱਖ ਡਿਜੀਟਲ ਭੁਗਤਾਨ ਵਿਕਲਪਾਂ ਦੀ ਵਰਤੋਂ ਕਰਕੇ ਟਿਕਟਾਂ ਖਰੀਦ ਸਕਣਗੇ, ਜਿਸ ਵਿੱਚ ਕਿਊ.ਆਰ. ਕੋਡ ਅਧਾਰਤ ਭੁਗਤਾਨ, ਯੂ.ਪੀ.ਆਈ. ਅਤੇ ਕਾਰਡ ਅਧਾਰਤ ਲੈਣ-ਦੇਣ, ਆਫਲਾਈਨ ਮੋਡ ਸ਼ਾਮਲ ਹਨ। ਇਸ ਸਿਸਟਮ ਨੂੰ ਉਡੀਕ ਸਮੇਂ ਨੂੰ ਘੱਟ ਕਰਨ, ਨਕਦੀ 'ਤੇ ਨਿਰਭਰ...









