ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
ਚੰਡੀਗੜ੍ਹ, 26 ਦਸੰਬਰ: ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ 'ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵਪੂ...



