ਮਾਨ ਸਰਕਾਰ ਦੀ ਵੱਡੀ ਪਹਿਲ: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ ਮਿਲਿਆ ਭਰਪੂਰ ਸਮਰਥਨ
ਚੰਡੀਗੜ੍ਹ, 6 ਜਨਵਰੀ : ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ , ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੇ ਲਾਗੂਕਰਨ ਦੀ ਨਜ਼ਰਸਾਨੀ ਕਰਨ ਲਈ ਐਤਵਾਰ ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਪੰਜਾਬ ਵਿਖੇ ਹੋਈ ਇਸ ਮੀਟਿੰਗ ਵਿੱਚ ਜਨਤਕ ਅਤੇ ਪ੍ਰਾਈਵੇਟ ਸਿਹਤ ਸੰਭਾਲ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਮੀਟਿੰਗ ’ਚ ਮੌਜੂਦ ਮੁੱਖ ਭਾਈਵਾਲਾਂ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ, ਪੰਜਾਬ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ , ਪੰਜਾਬ ਸਿਵਲ ਮੈਡੀਕਲ ਸਰਵਿਸਜ਼ (ਪੀਸੀਐਮਐਸ) ਡਾਰਕਟਰ ਅਤੇ ਪ੍ਰਮੁੱਖ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਨੁਮਾਇੰਦੇ ਸ਼ਾਮਲ ਹਨ । ਇਸ ਦੌਰਾਨ ਮੁੱਖ ਭਾਈਵਾਲਾਂ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਐਸ.ਐਚ.ਏ. ਦੇ ਮੁੱਖ ਕਾਰਜਕਾਰੀ ਅਧਿਕਾਰੀ ਸੰਯਮ ਅਗਰਵਾਲ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਇਸ ਸਕੀਮ ਦੇ ਸਹਿਯੋਗੀ ਅਤੇ ਨਾਗਰਿਕ-ਕੇਂਦ੍ਰ...


