Thursday, January 15
Shadow

Uncategorized

ਆਪਣੇ ਗਰੀਬ ਵਿਰੋਧੀ ਏਜੰਡੇ ਨੂੰ ਛੁਪਾਉਣ ਲਈ ਮਨਰੇਗਾ ਦੇ ਸੁਧਾਰਾਂ ਬਾਰੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

ਆਪਣੇ ਗਰੀਬ ਵਿਰੋਧੀ ਏਜੰਡੇ ਨੂੰ ਛੁਪਾਉਣ ਲਈ ਮਨਰੇਗਾ ਦੇ ਸੁਧਾਰਾਂ ਬਾਰੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ

Uncategorized
ਚੰਡੀਗੜ੍ਹ, 31 ਦਸੰਬਰ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਆਪਣੇ ਗਰੀਬ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੇ ਸੁਧਾਰਾਂ ਦੇ ਨਾਂ 'ਤੇ ਜਾਣਬੁੱਝ ਕੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 23,000 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਭਾਜਪਾ ਦੇ ਸੁਧਾਰਾਂ ਦੇ ਦਾਅਵਿਆਂ ਦੀ ਅਸਲੀਅਤ ਨੂੰ ਬੇਨਕਾਬ ਕਰਦੇ ਹਨ।ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਬੋਝ ਦਾ 40 ਫੀਸਦੀ ਹਿੱਸਾ ਰਾਜਾਂ 'ਤੇ ਪਾ ਕੇ ਅਤੇ ਸਕੀਮ ਦੇ ਅਧਿਕਾਰ-ਅਧਾਰਿਤ ਢਾਂਚੇ ਨੂੰ ਖੋਖਲਾ ਕਰਕੇ, ਭਾਜਪਾ ਨੇ ਅਸਲ ਵਿੱਚ ਰੁਜ਼ਗਾਰ ਦੀ ਗਾਰੰਟੀ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਭਾਰਤ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਿਧਾਨ ਸਭਾ ਇਨ੍ਹਾਂ ਕਦਮਾਂ ਵਿਰੁੱਧ ਕਾਮਿਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਉੱਥੇ ਹੀ ਕਾਂਗਰਸ ਸ਼ਾਸਤ ਰਾਜਾਂ ਨੇ ਚੁੱਪ ਰਹਿਣ ਦਾ ਰਾਹ ਚੁਣਿਆ ਹੈ।ਬੁੱਧਵਾਰ ਨੂੰ ਪਾਰਟੀ...