ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹਿਲੀ ਵਾਰ 9ਵੇਂ ਪਾਤਸ਼ਾਹ ਦੇ ਜੀਵਨ, ਸਿੱਖਿਆ ਅਤੇ ਲਾਸਾਨੀ ਸ਼ਹਾਦਤ ‘ਤੇ ਅਧਾਰਿਤ ਡਰੋਨ ਸ਼ੋਅ ਅਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਚੰਡੀਗੜ੍ਹ, 6 ਅਕਤੂਬਰ; ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਵਿਆਪਕ ਪ੍ਰਬੰਧ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾ ਰਹੇ ਹਨ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ. ਬੈਂਸ ਦੀ ਅਗਵਾਈ ਵਾਲੀ ਕੈਬਨਿਟ ਮੰਤਰੀਆਂ ਦੀ ਟੀਮ, ਜਿਸ ਵਿੱਚ ਹਰਭਜਨ ਸਿੰਘ ਈ.ਟੀ.ਓ. ਅਤੇ ਤਰੁਨਪ੍ਰੀਤ ਸਿੰਘ ਸੌਂਦ ਸ਼ਾਮਲ ਹਨ, ਸੂਬੇ ਭਰ ਵਿੱਚ ਕੱਢੇ ਜਾ ਰਹੇ ਚਾਰ ਪ੍ਰਮੁੱਖ ਨਗਰ ਕੀਰਤਨਾਂ ਦੇ ਨਿਰਧਾਰਤ ਰੂਟਾਂ ਦਾ 8 ਨਵੰਬਰ ਤੋਂ ਨਿਰੀਖਣ ਸ਼ੁਰੂ ਕਰੇਗੀ।
ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ,"ਅਸੀਂ ਵਿਕਾਸ ਪ੍ਰੋਜੈਕਟਾਂ, ਸੜਕਾਂ ਦੇ ਕੰਮਾਂ ਅਤੇ ਲੌਜਿਸਟਿਕਲ ਪ੍ਰਬੰਧਾਂ ਸਮੇਤ ਸਾਰੇ ਇੰਤਜਾ਼ਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਾਂਗੇ। ਅਸੀਂ ਇਸ ਇਤਿਹਾਸਕ ਮੌਕੇ ਲਈ ਸੁਚਾਰੂ ਅਤੇ ਸਫਲ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ, ਸਥਾਨਕ ਵਿਧਾਇਕਾਂ ਨਾਲ ਮੀਟਿੰਗ ਕਰਾਂਗੇ ਅਤੇ ਸੰਤ ਮਹਾਪੁਰਸ਼ਾਂ ਦਾ ਸਹਿਯੋਗ ਵੀ ਲੈ ਰਹੇ ਹਾਂ।”
ਜਿ਼ਕਰਯੋਗ ਹੈ ਕਿ ਸ. ਭਗਵੰਤ ਸਿੰਘ ਮਾਨ ਨਾਲ ਧਾਰਮਿਕ ਪੈਨਲ ਦੀ ਮੀਟਿੰਗ ਤੋਂ ਬਾਅਦ ਸ...





