ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 25 ਜਨਵਰੀ : ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਹਾਦਸੇ ਵਾਲੀਆਂ ਥਾਵਾਂ ’ਤੇ ਐਸ.ਐਸ.ਐਫ. ਦਾ ਫੌਰੀ ਪਹੁੰਚਣਾ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ’ਚ 48 ਫੀਸਦੀ ਕਮੀ ਆਈ ਹੈ। ਕਿਸੇ ਸਮੇਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਲਈ ਪੰਜਾਬ ਦਾ ਨਾਮ ਦੇਸ਼ ਦੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਸੀ ਪਰ ਪੰਜਾਬ ਵਿੱਚ ਇਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ ਅਤੇ ਪੀੜਤਾਂ ਨੂੰ ਫੌਰੀ ਹਸਪਤਾਲ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਬਚ ਰਹੀਆਂ ਹਨ।ਇਸ ਵਿਆਪਕ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਖੂਨੀ ਸੜਕ (ਕਿੱਲਰ ਰੋਡ) ਵਜੋਂ ਜਾਣੇ ਜਾਂਦੇ ਪਟਿਆਲਾ- ਸਰਹਿੰਦ ਰੋਡ ਵਰਗੀਆਂ ਹਾਦਸੇ ਦੇ ਖਤਰੇ ਵਾਲੀਆਂ ਥਾਵਾਂ ਨੂੰ ਜ਼ੋਖਮ ਦੀ ਸਥਿਤੀ ਤੋਂ ਬਾਹਰ ਕੱਢਣ ਵਿੱਚ ਵੱਡੀ ਭੂਮਿਕਾ ਨਿਭਾਈ। ਸੂਬਾ ਭਰ ਵਿੱਚ 43000 ਕਿਲੋਮੀਟਰ ਸੜਕਾਂ ਬਣਾ...









