ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ
ਚੰਡੀਗੜ੍ਹ, 31 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਨੂੰ...









