3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 25 ਦਸੰਬਰ : ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।
ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮ...









