ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ
ਚੰਡੀਗੜ੍ਹ, 28 ਦਸੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ।
ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।
ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ...









