ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 'ਸਿੱਖਿਆ ਕ੍ਰਾਂਤੀ' ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ ਮਿਲਣਾ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵੱਕਾਰੀ ਸੰਸਥਾਵਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜੋ ਕਰੀਬ 20,000 ਉਪਲਬਧ ਸੀਟਾਂ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਲੱਬਧ ਸੀਟਾਂ ਦੇ ਸਨਮੁਖ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਰਜਿਸਟਰ ਕਰਨਾ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਅਤੇ ਵਿਦਿਆਰਥੀਆਂ ਦੇ ਭਰੋਸੇ ਨੂੰ ਦਰਸਾਉਂਦਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ...









