ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼
ਚੰਡੀਗੜ੍ਹ, 25 ਦਸੰਬਰ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਵੱਲੋਂ 900 ਕਰੋੜ...









