ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ
ਚੰਡੀਗੜ੍ਹ, 13 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਹੋਵੇ।ਭ੍ਰਿਸ਼ਟਾਚਾਰ ਵਿਰੁੱਧ ਜਾਰੀ ਸਖ਼ਤ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿੱਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੇ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊ...









