ਮਾਨ ਸਰਕਾਰ ਦੇ ਡਿਜੀਟਲ ਵਿਜ਼ਨ ਨਾਲ ਈਜ਼ੀ ਰਜਿਸਟਰੀ ਨੇ ਬਣਾਇਆ ਰਿਕਾਰਡ , 6 ਮਹੀਨਿਆਂ ਵਿੱਚ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਗਈਆਂ ਦਰਜ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੁਲਾਈ 2025 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁੱਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨੂੰ ਮਿਲਿਆ ਲੋਕਾਂ ਦਾ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਲੋਕ ਅਜਿਹੀ ਪ੍ਰਣਾਲੀ ’ਤੇ ਭਰੋਸਾ ਕਰਦੇ ਹਨ, ਜੋ ਪਾਰਦਰਸ਼ੀ, ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਹੋਵੇ। ਉਨ੍ਹਾਂ ਦੱਸਿਆ ਕਿ ਸਿਰਫ਼ ਛੇ ਮਹੀਨਿਆਂ ਦੌਰਾਨ ਜਾਇਦਾਦ ਨਾਲ ਸਬੰਧਤ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਸੁਧਾਰਾਂ ਦੀ ਸਫ਼ਲਤਾ ਦੀ ਗਵਾਹੀ ਭਰਦੀ ਹੈ।
ਇਸ ਸਬੰਧੀ ਮਹੀਨਾਵਾਰ ਅੰਕੜੇ ਸਾ...









