467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ ‘ਬਜਟ ਤੋਂ ਬਦਲਾਅ’ ਤੱਕ ਦਾ ਸਫ਼ਰ
ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸ...









