ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਨਾਗਰਿਕਾਂ ਲਈ ਕਿਫਾਇਤੀ, ਸੁਰੱਖਿਅਤ, ਪਹੁੰਚਯੋਗ ਅਤੇ ਨਿਰਵਿਘਨ ਸੰਪਰਕ ਨੂੰ ਤਰਜੀਹ ਦੇਣਾ ਹੈ।ਮੌਜੂਦਾ ਸਮੇਂ ਪੰਜਾਬ ਸਰਕਾਰ ਅਧੀਨ 2,267 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 1,119 ਪਨਬਸ (ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ) ਅਧੀਨ ਹਨ। ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਖਰੀਦ ਅਤੇ ਲੀਜ਼ ਦੋਵਾਂ ਰਾਹੀਂ ਬੱਸਾਂ ਦੇ ਵਿਸਥਾਰ ਨੂੰ ਸੂਝ-ਬੂਝ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਸ ਸਬੰਧੀ ਵਿੱਤੀ ਬੋਝ ਦੀ ਪਰਵਾਹ ਕੀਤੇ ਬਿਨਾਂ ਵਿਸਥਾਰ ਯਕੀਨੀ ਬਣਾਇਆ ਗਿਆ ਹੈ। ਕੀਤੇ ਗਏ ਵਿਸਥਾਰ ਵਿੱਚੋਂ, 796 ਬੱਸਾਂ ਸਿੱਧੇ ਤੌਰ 'ਤੇ ਖਰੀਦੀਆਂ ਜਾਣਗੀਆਂ ਜਦੋਂ ਕਿ 483 ਨੂੰ ਕਿਲ...









