ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ...








